ਹੁਕਮਨਾਮਾ – 23 ਜੁਲਾਈ 2026
23 ਜੁਲਾਈ 2026 · ਅੰਗ 694
ਭਗਤ ਰਵਿਦਾਸ ਜੀ · ਰਾਗੁ ਧਨਾਸਰੀ · ਅੰਗ 694
ਨਾਨਕਸ਼ਾਹੀ ੮ ਸਾਵਣ, ੫੫੮
ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ
Sri Guru Granth Sahib Ji · ਅੰਗ 694
ਗੁਰਮੁਖੀ
ਧਨਾਸਰੀ ਭਗਤ ਰਵਿਦਾਸ ਜੀ ਕੀ ॥ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮੑਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥
ਅੰਗਰੇਜ਼ੀ ਅਨੁਵਾਦ
Dhanaasaree, Devotee Ravi Daas Jee: One Universal Creator God. By The Grace Of The True Guru: There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. ||1|| I am a sacrifice, a sacrifice to the Lord. O Lord, why are You silent? ||Pause|| For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. ||2||1||
