ਹੁਕਮਨਾਮਾ – 13 ਅਗਸਤ 2026
13 ਅਗਸਤ 2026 · ਅੰਗ 597
ਗੁਰੂ ਨਾਨਕ ਦੇਵ ਜੀ · ਰਾਗੁ ਸੋਰਠਿ · ਅੰਗ 597
ਨਾਨਕਸ਼ਾਹੀ ੨੯ ਸਾਵਣ, ੫੫੮
ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ
Sri Guru Granth Sahib Ji · ਅੰਗ 597
ਗੁਰਮੁਖੀ
ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥ ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥ ਸੋ ਬ੍ਰਹਮੁ ਅਜੋਨੀ ਹੈ ਭੀ ਹੋਨੀ ਘਟ ਭੀਤਰਿ ਦੇਖੁ ਮੁਰਾਰੀ ਜੀਉ ॥੨॥ ਜਨਮ ਮਰਨ ਕਉ ਇਹੁ ਜਗੁ ਬਪੁੜੋ ਇਨਿ ਦੂਜੈ ਭਗਤਿ ਵਿਸਾਰੀ ਜੀਉ ॥ ਸਤਿਗੁਰੁ ਮਿਲੈ ਤ ਗੁਰਮਤਿ ਪਾਈਐ ਸਾਕਤ ਬਾਜੀ ਹਾਰੀ ਜੀਉ ॥੩॥ ਸਤਿਗੁਰ ਬੰਧਨ ਤੋੜਿ ਨਿਰਾਰੇ ਬਹੁੜਿ ਨ ਗਰਭ ਮਝਾਰੀ ਜੀਉ ॥ ਨਾਨਕ ਗਿਆਨ ਰਤਨੁ ਪਰਗਾਸਿਆ ਹਰਿ ਮਨਿ ਵਸਿਆ ਨਿਰੰਕਾਰੀ ਜੀਉ ॥੪॥੮॥
ਅੰਗਰੇਜ਼ੀ ਅਨੁਵਾਦ
Sorat'h, First Mehl: You, God, are the Giver of gifts, the Lord of perfect understanding; I am a mere beggar at Your Door. What should I beg for? Nothing remains permanent; O Lord, please, bless me with Your Beloved Name. ||1|| In each and every heart, the Lord, the Lord of the forest, is permeating and pervading. In the water, on the land, and in the sky, He is pervading but hidden; through the Word of the Guru's Shabad, He is revealed. ||Pause|| In this world, in the nether regions of the underworld, and in the Akaashic Ethers, the Guru, the True Guru, has shown me the Lord; He has showered me with His Mercy. He is the unborn Lord God; He is, and shall ever be. Deep within your heart, behold Him, the Destroyer of ego. ||2|| This wretched world is caught in birth and death; in the love of duality, it has forgotten devotional worship of the Lord. Meeting the True Guru, the Guru's Teachings are obtained; the faithless cynic loses the game of life. ||3|| Breaking my bonds, the True Guru has set me free, and I shall not be cast into the womb of reincarnation again. O Nanak, the jewel of spiritual wisdom shines forth, and the Lord, the Formless Lord, dwells within my mind. ||4||8||
